ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਤੋਂ ਵੀ ਵੱਧ ਹੋਈ Daily Post Live

– 5 ਵਿਦੇਸ਼ੀਆਂ ‘ਚੋਂ 1 ਭਾਰਤੀ
– ਚੀਨ ਤੇ ਭਾਰਤ ਦੇ ਵਿਦਿਆਰਥੀ ਅਮਰੀਕਾ ‘ਚ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ 52 ਫੀਸਦੀ
ਵਾਸ਼ਿੰਗਟਨ, 16 ਨਵੰਬਰ (ਪੰਜਾਬ ਮੇਲ)- ਅਮਰੀਕਾ ‘ਚ ਪੜ੍ਹਾਈ ਦੇ ਮਾਮਲੇ ਵਿਚ ਪਿਛਲੇ ਇੱਕ ਦਹਾਕੇ ਵਿਚ ਭਾਰਤੀ ਵਿਦਿਆਰਥੀਆਂ ਨੇ ਵੱਡੀ ਛਾਲ ਮਾਰੀ ਹੈ। ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਤੋਂ ਵੀ ਵੱਧ ਹੋ ਗਈ ਹੈ। ਓਪਨ ਡੋਰਸ ਰਿਪੋਰਟ 2022 ਦੇ ਅਨੁਸਾਰ ਅਮਰੀਕਾ ਵਿਚ ਕੁੱਲ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰਤੀਆਂ ਦੀ ਪ੍ਰਤੀਸ਼ਤਤਾ 11.8 ਤੋਂ ਵਧ ਕੇ 21 ਪ੍ਰਤੀਸ਼ਤ ਹੋ ਗਈ ਹੈ। ਜਿਸ ਦਰ ਨਾਲ ਭਾਰਤੀ ਵਿਦਿਆਰਥੀ ਅਮਰੀਕਾ ਜਾ ਰਹੇ ਹਨ, ਆਉਣ ਵਾਲੇ ਸਾਲਾਂ ਵਿਚ ਉਨ੍ਹਾਂ ਦੇ ਚੀਨੀ ਵਿਦਿਆਰਥੀਆਂ ਨੂੰ ਪਛਾੜਨ ਦੀ ਉਮੀਦ ਹੈ। ਜੂਨ ਤੋਂ ਅਗਸਤ ਦਰਮਿਆਨ 82,000 ਵੀਜ਼ੇ ਜਾਰੀ ਕੀਤੇ ਗਏ ਹਨ, ਜੋ ਕਿ ਸਾਰੇ ਦੇਸ਼ਾਂ ਵਿਚੋਂ ਸਭ ਤੋਂ ਵੱਧ ਹਨ।
ਕੋਰੋਨਾ ਦੌਰ ਤੋਂ ਬਾਅਦ ਅਮਰੀਕਾ ਵਿਚ ਸਾਲ 2021-22 ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿਚ 80 ਫੀਸਦੀ ਦਾ ਵਾਧਾ ਹੋਇਆ ਹੈ। ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਹੁਣ 2.68 ਲੱਖ ਤੱਕ ਪਹੁੰਚ ਗਈ ਹੈ। ਭਾਰਤੀ ਵਿਦਿਆਰਥੀਆਂ ਦੀ ਵਾਧੇ ਦੀ ਦਰ ਵਿਚ ਕਰੀਬ 19 ਫੀਸਦੀ ਰਹੀ ਹੈ। ਅਮਰੀਕਾ ਵਿਚ ਹੁਣ 1.99 ਲੱਖ ਭਾਰਤੀ ਵਿਦਿਆਰਥੀ ਹਨ। ਚੀਨ ਤੋਂ ਬਾਅਦ ਹੁਣ ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਸਭ ਤੋਂ ਵੱਧ ਹੋ ਗਈ ਹੈ। ਜਿੱਥੇ ਭਾਰਤ ਦੇ ਵਿਦਿਆਰਥੀਆਂ ਦੀ ਗਿਣਤੀ ਵੱਧ ਰਹੀ ਹੈ, ਉੱਥੇ ਚੀਨ ਦੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ।
ਅਮਰੀਕਾ ਵਿਚ ਉੱਚ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 9.14 ਲੱਖ ਤੋਂ ਵਧ ਕੇ 9.48 ਲੱਖ ਹੋ ਗਈ ਹੈ। ਅਮਰੀਕੀ ਦੂਤਘਰ ਮੁਤਾਬਕ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਸਿਰਫ਼ ਭਾਰਤ ਤੋਂ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਦਰਸਾਉਂਦੇ ਹਨ ਕਿ ਅਮਰੀਕਾ ਉੱਚ ਸਿੱਖਿਆ ਲਈ ਚੋਟੀ ਦਾ ਸਥਾਨ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਇਹ ਇਹ ਵੀ ਦਰਸਾਉਂਦਾ ਹੈ ਕਿ ਅਮਰੀਕਾ ਵਿਦਿਆਰਥੀਆਂ ਨੂੰ ਭਵਿੱਖ ਦੇ ਮੌਕੇ ਪ੍ਰਦਾਨ ਕਰਨਾ ਜਾਰੀ ਰੱਖਦਾ ਹੈ।
2021-22 ਦੇ ਵਿਚਕਾਰ ਅਮਰੀਕਾ ਵਿਚ ਪੜ੍ਹ ਰਹੇ ਕੁੱਲ ਅੰਤਰਰਾਸ਼ਟਰੀ ਵਿਦਿਆਰਥੀਆਂ ਵਿਚ ਚੀਨ ਅਤੇ ਭਾਰਤ ਦੇ ਵਿਦਿਆਰਥੀ 52 ਪ੍ਰਤੀਸ਼ਤ ਸਨ। ਸਾਲ 2020-21 ਵਿਚ ਜਿੱਥੇ 1,67,582 ਭਾਰਤੀ ਅਮਰੀਕਾ ਵਿਚ ਪੜ੍ਹ ਰਹੇ ਸਨ, ਉੱਥੇ ਸਾਲ 2021-22 ਵਿਚ 1,99,182 ਵਿਦਿਆਰਥੀ ਸਿੱਖਿਆ ਲਈ ਪੁੱਜੇ ਹਨ। ਇਨ੍ਹਾਂ ਅੰਕੜਿਆਂ ਤੋਂ ਇਹ ਵੀ ਸਪੱਸ਼ਟ ਹੈ ਕਿ ਕੋਰੋਨਾ ਮਹਾਮਾਰੀ ਦੌਰਾਨ ਭਾਰਤ ਦੇ ਵਿਦਿਆਰਥੀਆਂ ਦੀ ਗਿਰਾਵਟ ਖ਼ਤਮ ਹੋ ਗਈ ਹੈ।

ਪਿਛਲਾ ਲੇਖਕੈਨੇਡੀਅਨ ਹਥਿਆਰਬੰਦ ਬਲਾਂ ਵੱਲੋਂ ਪੱਕੇ ਨਿਵਾਸੀਆਂ ਲਈ ਵਿਸ਼ੇਸ਼ ਐਲਾਨ
ਅਗਲਾ ਲੇਖਬੇਅਦਬੀ ਕਾਂਡ: ਡੇਰਾ ਪ੍ਰੇਮੀ ਸੁਰੱਖਿਆ ਕਾਰਨਾਂ ਕਰਕੇ ਅਦਾਲਤ ‘ਚ ਨਹੀਂ ਹੋਏ ਪੇਸ਼

Leave a Comment