ਅਮਰੀਕਾ ਦੀ ਵੱਕਾਰੀ ਯੂਨੀਵਰਸਿਟੀ ਨੇ ਸਿੱਖਾਂ ਨੂੰ ਗਾਤਰਾ ਪਹਿਨਣ ਦੀ ਦਿੱਤੀ ਇਜਾਜ਼ਤ Daily Post Live


ਨਿਊਯਾਰਕ, 20 ਨਵੰਬਰ (ਪੰਜਾਬ ਮੇਲ)- ਅਮਰੀਕਾ ਦੀ ਵੱਕਾਰੀ ਯੂਨੀਵਰਸਿਟੀ ਨੇ ਐਲਾਨ ਕੀਤਾ ਹੈ ਕਿ ਉਹ ਕੈਂਪਸ ਵਿਚ ਸਿੱਖ ਵਿਦਿਆਰਥੀਆਂ ਨੂੰ ਗਾਤਰਾ ਪਹਿਨਣ ਦੀ ਇਜਾਜ਼ਤ ਦੇਵੇਗੀ। ਇਹ ਫੈਸਲਾ ਦੋ ਮਹੀਨੇ ਪਹਿਲਾਂ ਉੱਤਰੀ ਕੈਰੋਲੀਨਾ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਗਾਤਰਾ ਪਹਿਨਣ ਕਾਰਨ ਹੱਥਕੜੀ ਲਾਉਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਆਇਆ ਹੈ। ਉੱਤਰੀ ਕੈਰੋਲੀਨਾ ਯੂਨੀਵਰਸਿਟੀ ਨੇ ਬਿਆਨ ਵਿੱਚ ਕਿਹਾ ਕਿ ਵਿਦਿਆਰਥੀਆਂ ਨੂੰ ਕੈਂਪਸ ਵਿੱਚ ਗਾਤਰਾ ਪਹਿਨਣ ਦੀ ਇਜਾਜ਼ਤ ਦਿੱਤੀ ਜਾਵੇਗੀ ਬਸ਼ਰਤੇ ਗਾਤਰਾ ਤਿੰਨ ਇੰਚ ਤੋਂ ਵੱਧ ਨਹੀਂ ਹੋਣਾ ਚਾਹੀਦਾ, ਉਹ ਪੁਸ਼ਾਕ ਅੰਦਰ ਹੋਵੇ ਤੇ ਦਿਖੇ ਨਾ।

ਪਿਛਲਾ ਲੇਖਵੀਜ਼ਾ ਜਾਰੀ ਕਰਨ ਨਾਲ ਜੁੜੀਆਂ ਪ੍ਰਕਿਰਿਆਵਾਂ ਤੇਜ਼ੀ ਨਾਲ ਪੂਰੀਆਂ ਕੀਤੀਆਂ ਜਾ ਰਹੀਆਂ ਹਨ: ਅਮਰੀਕਾ

Leave a Comment