ਜਨਤਕ, ਧਾਰਮਿਕ ਥਾਵਾਂ, ਵਿਆਹ-ਸ਼ਾਦੀਆਂ/ਪਾਰਟੀਆਂ ਮੌਕੇ ਮੈਰਿਜ ਪੈਲਸਾਂ/ਹੋਟਲਾਂ ‘ਚ ਤੇ ਹੋਰ ਇਕੱਠ ਵਾਲੀਆਂ ਥਾਵਾਂ ‘ਚ ਹਥਿਆਰਾਂ ‘ਤੇ ਪਾਬੰਦੀ Daily Post Live

ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ਉਪਰ ਸਖਤੀ ਨਾਲ ਰੋਕ ਲਾ ਦਿੱਤੀ ਹੈ। ਪੰਜਾਬ ਸਰਕਾਰ ਦੇ ਹੁਕਮਾਂ ਮਗਰੋਂ ਜ਼ਿਲ੍ਹਿਆਂ ਵਿੱਚ ਹਥਿਆਰਾਂ ਦੇ ਪ੍ਰਦਰਸ਼ਨ ਉਪਰ ਰੋਕ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤਹਿਤ ਜਲੰਧਰ ਦੇ ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਨੇ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ‘ਚ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਰੋਕ ਲਾ ਦਿੱਤੀ ਹੈ।


ਡਿਪਟੀ ਕਮਿਸ਼ਨਰ ਪੁਲਿਸ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਜਨਤਕ ਤੇ ਧਾਰਮਿਕ ਥਾਵਾਂ, ਵਿਆਹ-ਸ਼ਾਦੀਆਂ/ਪਾਰਟੀਆਂ ਦੇ ਮੌਕੇ ‘ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ‘ਚ ਤੇ ਹੋਰ ਇਕੱਠ ਵਾਲੀਆਂ ਥਾਵਾਂ ‘ਚ ਹਥਿਆਰ ਲੈ ਕੇ ਜਾਣ ਤੇ ਹਥਿਆਰਾਂ ਨੂੰ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਇਨ੍ਹਾਂ ਹੁਕਮਾਂ ‘ਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਨੂੰ ਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਹਥਿਆਰਾਂ ਨੂੰ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਉ ਕਲਿਪ ਆਦਿ ਬਣਾ ਕੇ ਸੋਸ਼ਲ ਮੀਡੀਆ/ ਫੇਸਬੁੱਕ/ਵਟਸਐਪ ਆਦਿ ‘ਤੇ ਅਪਲੋਡ ਕਰਨ ‘ਤੇ ਪੂਰਨ ਪਾਬੰਦੀ ਹੈ।

Leave a Comment