
2 ਮਿੰਟ ਪਹਿਲਾਂ
ਭਾਰਤ
ਨਵੀਂ ਦਿੱਲੀ : ਅਕਸਰ ਹੀ ਕਿਸੇ ਨਾ ਕਿਸੇ ਮਸਲੇ ਨੂੰ ਲੈ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਮਿਹਣੋ ਮਿਹਣੀ ਹੁੰਦੇ ਦਿਖਾਈ ਦਿੰਦੇ ਹਨ। ਇਸ ਦੇ ਚਲਦਿਆਂ ਅੱਜ ਇੱਕ ਵੀਡੀਓ ਜਾਰੀ ਕੀਤੇ ਜਾਣ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਭਾਜਪਾ ਵੱਲੋਂ ਇੱਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ‘ਚ ਜੇਲ੍ਹ ‘ਚ ਬੰਦ ਸਤੇਂਦਰ ਜੇਨ ਨੂੰ ਵੀਵੀਆਈਪੀ ਸਹੂਲਤ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਮੋੜਵਾਂ ਜਵਾਬ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਭਾਜਪਾ ‘ਤੇ ਤੰਜ ਕਸਿਆ ਹੈ।
ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਭਾਜਪਾ ਗੰਦੀ ਰਾਜਨੀਤੀ ‘ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਇੱਕ ਬਿਮਾਰ ਵਿਅਕਤੀ ਨੂੰ ਥੈਰੇਪੀ ਦਿੱਤੀ ਜਾ ਰਹੀ ਹੈ ਅਤੇ ਉਸ ਦਾ ਇਲਾਜ ਹੋ ਰਿਹਾ ਹੈ। ਉਸ ਨੂੰ ਲੈ ਕੇ ਭਾਜਪਾ ਰਾਜਨੀਤੀ ਕਰ ਰਹੀ ਹੈ। ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਭਾਜਪਾ ਨੇ ਜੇਕਰ ਚੋਣ ਲੜਨੀ ਹੈ ਤਾਂ ਮੁੱਦਿਆਂ ਦੇ ਅਧਾਰ ‘ਤੇ ਲੜੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਕੂੜਾ ਕਰਕਟ ਦਾ ਮੁੱਦਾ ਭਾਜਪਾ ਕਿਉਂ ਨਹੀਂ ਉਠਾ ਰਹੀ ?
ਦੱਸ ਦੇਈਏ ਕਿ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੇਨ ਤਿਹਾੜ ਜੇਲ ‘ਚ ਬੰਦ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀਸੀਟੀਵੀ ਫੁਟੇਜ ਤੋਂ ਪਤਾ ਲੱਗਾ ਹੈ ਕਿ ਤਿਹਾੜ ਜੇਲ੍ਹ ਵਿੱਚ ਬੰਦ ਸਤਿੰਦਰ ਜੈਨ ਜੇਲ੍ਹ ਵਿੱਚ ਮੌਜ-ਮਸਤੀ ਦੀ ਜ਼ਿੰਦਗੀ ਬਤੀਤ ਕਰ ਰਿਹਾ ਹੈ। ਸੀਸੀਟੀਵੀ ਫੁਟੇਜ ਵਿੱਚ ਸਤੇਂਦਰ ਜੈਨ ਜੇਲ੍ਹ ਵਿੱਚ ਆਪਣੀ ਬੈਰਕ ਵਿੱਚ ਮਸਾਜ ਦਾ ਆਨੰਦ ਲੈਂਦੇ ਨਜ਼ਰ ਆ ਰਹੇ ਹਨ।
ਇਹ ਵੀ ਚੈੱਕ ਕਰੋ
ਇੰਦੌਰ: ਕਾਂਗਰਸ ਦੀ ਭਾਰਤ ਜੋੜੋ ਯਾਤਰਾ ਚੱਲ ਰਹੀ ਹੈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ …