
* ਇਕ ਸਮੱਗਲਰ ਵੀ ਮਾਰਿਆ ਗਿਆ
ਸੈਕਰਾਮੈਂਟੋ, 18 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪੂਰਟੋ ਰੀਕੋ ਦੇ ਤੱਟ ’ਤੇ ਸ਼ੱਕੀ ਡਰੱਗ ਸਮਗਲਰਾਂ ਵਲੋਂ ਕੀਤੀ ਗੋਲੀਬਾਰੀ ਵਿਚ ਯੂ.ਐੱਸ. ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (ਸੀ.ਬੀ.ਪੀ.) ਦੇ ਇਕ ਜਵਾਨ (ਏਜੰਟ) ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਸੀ.ਬੀ.ਪੀ. ਦੇ ਬੁਲਾਰੇ ਜੈਫਰੀ ਕੁਇਨੋਨਸ ਨੇ ਦਿੱਤੀ ਹੈ। ਉਨਾਂ ਕਿਹਾ ਹੈ ਕਿ ਇਕ ਜਵਾਨ ਨੂੰ ਮਾਇਆਗੁਏਜ਼ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਉਨ੍ਹਾਂ ਘਟਨਾ ਦਾ ਵੇਰਵਾ ਦਿੰਦਿਆਂ ਕਿਹਾ ਹੈ ਕਿ ਪੂਰਟੋ ਰੀਕੋ ਤੱਟ ’ਤੇ ਤਿੰਨ ਜਵਾਨ ਗਸ਼ਤ ਕਰ ਰਹੇ ਸਨ, ਜਦੋਂ ਸ਼ੱਕੀ ਸਮਗਲਰ ਜੋ ਕਿਸ਼ਤੀ ਵਿਚ ਸਵਾਰ ਸਨ, ਨੇ ਉਨ੍ਹਾਂ ਉਪਰ ਗੋਲੀ ਚਲਾ ਦਿੱਤੀ। ਜਵਾਨਾਂ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਇਕ ਸ਼ੱਕੀ ਸਮੱਗਲਰ ਮਾਰਿਆ ਗਿਆ ਤੇ ਇਕ ਨੂੰ ਗਿ੍ਰਫਤਾਰ ਕਰ ਲਿਆ ਗਿਆ। ਇਨ੍ਹਾਂ ਸਮਗਲਰਾਂ ਦੀ ਕੌਮੀਅਤ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।
