ਡੇਰਾ ਪ੍ਰੇਮੀ ਹੱਤਿਆ ਮਾਮਲਾ: ਦੋ ਹੋਰ ਮਸ਼ਕੂਕ ਸ਼ੂਟਰਾਂ ਸਣੇ ਤਿੰਨ ਗ੍ਰਿਫ਼ਤਾਰ Daily Post Live


ਚੰਡੀਗੜ੍ਹ, 17 ਨਵੰਬਰ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਦੇ ਪੈਰੋਕਾਰ ਦੀ ਮੌਤ ਦੇ ਮਾਮਲੇ ਵਿੱਚ ਦੋ ਹੋਰ ਮਸ਼ਕੂਕ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਹਰਿਆਣਾ ਦੇ ਤਿੰਨ ਸ਼ੂਟਰਾਂ ਨੂੰ ਕਥਿਤ ਤੌਰ ‘ਤੇ ਰਸਦ ਮੁਹੱਈਆ ਕਰਵਾਉਣ ਦੇ ਦੋਸ਼ ਵਿਚ ਇੱਕ ਹੋਰ ਵਿਅਕਤੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਸਿੰਘ ਕਟਾਰੀਆ ਦੀ 10 ਨਵੰਬਰ ਨੂੰ ਪੰਜਾਬ ਦੇ ਫਰੀਦਕੋਟ ਦੇ ਕੋਟਕਪੂਰਾ ਵਿਖੇ ਛੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਹ 2015 ਦੇ ਬਰਗਾੜੀ ਬੇਅਦਬੀ ਕਾਂਡ ਦਾ ਮੁਲਜ਼ਮ ਸੀ। ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕੀਤਾ ਕਿ ਪ੍ਰਦੀਪ ਦੇ ਕਤਲ ਦੇ ਸਬੰਧ ਵਿਚ ਮਨਪ੍ਰੀਤ ਉਰਫ਼ ਮਨੀ ਅਤੇ ਭੁਪਿੰਦਰ ਉਰਫ਼ ਗੋਲਡੀ ਨੂੰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫ਼ਰੀਦਕੋਟ ਪੁਲਿਸ ਨੇ ਬਲਜੀਤ ਉਰਫ਼ ਮੰਨਾ ਨੂੰ ਹਰਿਆਣਾ ਦੇ ਤਿੰਨ ਸ਼ੂਟਰਾਂ ਨੂੰ ਰਸਦ ਮੁਹੱਈਆ ਕਰਵਾਉਣ ਲਈ ਗ੍ਰਿਫ਼ਤਾਰ ਕੀਤਾ ਹੈ।

ਪਿਛਲਾ ਲੇਖਦੁਨੀਆਂ ਦੇ 100 ਬਿਹਤਰੀਨ ਸ਼ਹਿਰਾਂ ‘ਚੋਂ ਕੈਨੇਡਾ ਦੇ ਪੰਜ ਸ਼ਹਿਰ
ਅਗਲਾ ਲੇਖਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ

Leave a Comment