ਲੁਧਿਆਣਾ ਪੁਲਿਸ ਅਤੇ ਆਬਕਾਰੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਸਾਂਝੀ ਛਾਪੇਮਾਰੀ ਵਿੱਚ ਇਨ੍ਹਾਂ ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ ਆਬਕਾਰੀ ਵਿਭਾਗ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਲੁਧਿਆਣਾ ਦੇ ਈਸ਼ਰ ਨਗਰ ਨੇੜੇ 4 ਬੰਦ ਪਈਆਂ ਦੁਕਾਨਾਂ ‘ਤੇ ਛਾਪੇਮਾਰੀ ਕਰਕੇ 600 ਦੇ ਕਰੀਬ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਆਬਕਾਰੀ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕੀਤੀ ਗਈ ਅਤੇ 4 ਬੰਦ ਪਈਆਂ ਦੁਕਾਨਾਂ ਤੋਂ ਕਰੀਬ 600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ। ਦੋਸ਼ੀ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।