
ਮੁਹਾਲੀ, 17 ਨਵੰਬਰ (ਪੰਜਾਬ ਮੇਲ)- ਮੁਹਾਲੀ ਵਿੱਚ ਰਹਿੰਦੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਕਿਸੇ ਅਣਪਛਾਤੇ ਨੇ ਫੋਨ ਉਤੇ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਮੁਹਾਲੀ ਪੁਲਿਸ ਵੀ ਹਰਕਤ ਵਿਚ ਆ ਗਈ ਹੈ। ਪੁਲਿਸ ਨੇ ਬੱਬੂ ਮਾਨ ਦੇ ਮੁਹਾਲੀ ਦੇ ਸੈਕਟਰ-71 ਸਥਿਤ ਉਸ ਦੀ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ ਪਰ ਇਸ ਸਬੰਧੀ ਕੋਈ ਵੀ ਅਧਿਕਾਰੀ ਆਪਣਾ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਹੈ। ਸੂਤਰਾਂ ਮੁਤਾਬਕ ਇਹ ਧਮਕੀ ਗੈਂਗਸਟਰ ਬੰਬੀਹਾ ਗਰੁੱਪ ਨੇ ਦਿੱਤੀ ਹੈ।
