ਪੰਜਾਬ ਸਰਕਾਰ ਨੇ ਸ਼ੂਗਰ ਮਿੱਲ ਫਗਵਾੜਾ ਨੂੰ ਚਲਾਉਣ ਦੀ ਦਿੱਤੀ ਮਨਜ਼ੂਰੀ, ਨੋਟੀਫਿਕੇਸ਼ਨ ਜਾਰੀ Daily Post Live


ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਇਹ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਇਸ ਖੰਡ ਮਿੱਲ ਨੂੰ ਸ਼ਰਤਾਂ ਸਮੇਤ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਅਦਾਇਗੀ ਯਕੀਨੀ ਬਣਾਉਣ ਲਈ ਅੰਤਰ-ਵਿਭਾਗੀ ਕਮੇਟੀ ਵੀ ਬਣਾਈ ਗਈ ਹੈ। ਇਸ ਕਮੇਟੀ ਵਿੱਚ ਐਸ.ਡੀ.ਐਮ ਫਗਵਾੜਾ, ਪ੍ਰੋਜੈਕਟ ਅਫਸਰ (ਗੰਨਾ) ਜਲੰਧਰ, ਸਹਾਇਕ ਕਮਿਸ਼ਨਰ ਆਬਕਾਰੀ ਕਪੂਰਥਲਾ ਰੇਂਜ, ਡੀ.ਸੀ.ਐਫ.ਏ. (ਅੰਦਰੂਨੀ ਜਾਂਚ ਸੰਸਥਾ) ਕਪੂਰਥਲਾ, ਸਹਾਇਕ ਗੰਨਾ ਵਿਕਾਸ ਅਫਸਰ ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਸਤਨਾਮ ਸਿੰਘ ਸਾਹਨੀ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਕ੍ਰਿਪਾਲ ਸਿੰਘ ਮੂਸਾਪੁਰ ਭਾਰਤੀ ਕਿਸਾਨ ਯੂਨੀਅਨ ਦੋਆਬਾ ਸ਼ਾਮਲ ਸਨ।

ਇਹ ਵੀ ਪੜ੍ਹੋ : ਕਪੂਰਥਲਾ ਪਹੁੰਚੇ CM ਮਾਨ ਦਾ ਐਲਾਨ, ਆਉਣ ਵਾਲੇ ਸਮੇਂ ‘ਚ ਸਥਾਪਤ ਕੀਤੇ ਜਾਣਗੇ 25 ਨਵੇਂ ਮੈਡੀਕਲ ਕਾਲਜ

ਧਾਲੀਵਾਲ ਨੇ ਕਿਹਾ ਕਿ ਕਮੇਟੀ ਖੰਡ ਮਿੱਲ ‘ਚ ਆਉਣ ਵਾਲੇ ਗੰਨੇ, ਖੰਡ ਦੀ ਰਿਕਵਰੀ ਅਤੇ ਉਤਪਾਦਾਂ ਦੀ ਵਿਕਰੀ ‘ਤੇ ਪੂਰੀ ਨਿਗਰਾਨੀ ਰੱਖੇਗੀ ਅਤੇ 15 ਦਿਨਾਂ ਦੇ ਅੰਦਰ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਸਬੰਧੀ ਰਿਪੋਰਟ ਗੰਨਾ ਕਮਿਸ਼ਨਰ ਨੂੰ ਸੌਂਪੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਉਨ੍ਹਾਂ ਕਿਹਾ ਕਿ ਗੰਨਾ ਕਮਿਸ਼ਨਰ ਇਸ ਸਬੰਧੀ ਸੂਬਾ ਸਰਕਾਰ ਨੂੰ ਰਿਪੋਰਟ ਕਰੇਗਾ ਅਤੇ ਜੇਕਰ ਮਿੱਲ ਸਮਝੌਤੇ ਅਨੁਸਾਰ ਸਮੇਂ ਸਿਰ ਅਦਾਇਗੀ ਨਹੀਂ ਕਰਦੀ ਤਾਂ ਮਿੱਲ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਅਤੇ ਗੰਨਾ ਹੋਰ ਮਿੱਲਾਂ ਨੂੰ ਅਲਾਟ ਕਰ ਦਿੱਤਾ ਜਾਵੇਗਾ।

The post ਪੰਜਾਬ ਸਰਕਾਰ ਨੇ ਸ਼ੂਗਰ ਮਿੱਲ ਫਗਵਾੜਾ ਨੂੰ ਚਲਾਉਣ ਦੀ ਦਿੱਤੀ ਮਨਜ਼ੂਰੀ, ਨੋਟੀਫਿਕੇਸ਼ਨ ਜਾਰੀ appeared first on Daily Post Punjabi.

Leave a Comment