ਭਗਵੰਤ ਮਾਨ ਵੱਲੋਂ ਦਿਸ਼ਾ-ਸੂਚਕ ਬੋਰਡ ਪੰਜਾਬੀ ’ਚ ਲਗਾਉਣ ਦਾ ਸੱਦਾ Daily Post Live


ਅੰਮ੍ਰਿਤਸਰ, 19 ਨਵੰਬਰ (ਪੰਜਾਬ ਮੇਲ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ 21 ਫਰਵਰੀ ਨੂੰ ਮਨਾਏ ਜਾ ਰਹੇ ਕੌਮਾਂਤਰੀ ਭਾਸ਼ਾ ਦਿਵਸ ਤੋਂ ਪਹਿਲਾਂ ਸੂਬੇ ਵਿਚ ਸਾਰੇ ਸਰਕਾਰੀ ਅਤੇ ਗ਼ੈਰ-ਸਰਕਾਰੀ ਅਦਾਰਿਆਂ ਅਤੇ ਦੁਕਾਨਾਂ ਦੇ ਦਿਸ਼ਾ-ਸੂਚਕ ਬੋਰਡ ਪੰਜਾਬੀ ਵਿਚ ਲਗਾਉਣ ਦਾ ਸੱਦਾ ਦਿੱਤਾ ਹੈ| ਉਨ੍ਹਾਂ ਮਾਂ-ਬੋਲੀ ਦੇ ਸਤਿਕਾਰ ਲਈ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ 21 ਫਰਵਰੀ ਤੱਕ ਖ਼ੁਦ ਹੀ ਦੁਕਾਨਾਂ ’ਤੇ ਲੱਗੇ ਬੋਰਡ ਜਾਂ ਦਿਸ਼ਾ ਸੂਚਕ ਬੋਰਡ ਪੰਜਾਬੀ ਬੋਲੀ ਵਿਚ ਲਿਖ ਲੈਣ ਅਤੇ ਇਸ ਮਗਰੋਂ ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ| ਮੁੱਖ ਮੰਤਰੀ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਪੰਜਾਬੀ ਭਾਸ਼ਾ ਮਹੀਨਾ ਮਨਾਉਣ ਸਬੰਧੀ ਕਰਵਾਏ ਸੂਬਾਈ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ| ਭਗਵੰਤ ਮਾਨ ਨੇ ਮਹਾਰਾਸ਼ਟਰ, ਤਾਮਿਲਨਾਡੂ ਅਤੇ ਹੋਰ ਸੂਬਿਆਂ ਦੀਆਂ ਮਿਸਾਲਾਂ ਦਿੱਤੀਆਂ, ਜਿੱਥੇ ਲੋਕ ਆਪਣੀ ਮਾਂ-ਬੋਲੀ ਦਾ ਸਤਿਕਾਰ ਕਰਦੇ ਹਨ| ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਨੂੰ ਮਾਂ-ਬੋਲੀ ਨਾਲ ਜੋੜਨ ਲਈ ਪੰਜਾਬੀ ਵਿਚ ਵਿਸ਼ੇਸ਼ ਕੋਰਸ ਸ਼ੁਰੂ ਕਰਨ ਅਤੇ ਪੰਜਾਬੀ ਭਾਸ਼ਾ ਵਿਚ ਵਿਦਿਆਰਥੀਆਂ ਦੀਆਂ ਸਿਰਜਣਾਤਮਕਤਾ ਰੁਚੀਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ|

ਪਿਛਲਾ ਲੇਖਕਿਸਾਨੀ ਮੰਗਾਂ ਲਾਗੂ ਕਰਵਾਉਣ ਲਈ ਡੱਲੇਵਾਲ ਵੱਲੋਂ ਮਰਨ ਵਰਤ ਸ਼ੁਰੂ
ਅਗਲਾ ਲੇਖਭਾਰਤ ’ਚ ਅਤਿ ਲੋੜੀਂਦੇ ਅੱਤਵਾਦੀ ਹਰਵਿੰਦਰ ਰਿੰਦਾ ਦੀ ਪਾਕਿਸਤਾਨ ’ਚ ਮੌਤ

Leave a Comment