ਮੁੱਖ ਮੰਤਰੀ ਭਗਵੰਤ ਸਿੰਘ ਮਾਨ,

ਸਸਤਾ ਰਾਸ਼ਨ ਲੈਣ ਵਾਲਿਆਂ ਦੀ ਮੁੜ ਪੜਤਾਲ ਕੀਤੀ ਜਾਵੇਗੀ, ਮੁੱਖ ਮੰਤਰੀ ਮਾਨ ਨੇ ਦਿੱਤੇ ਹੁਕਮ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਸਤੇ ਰਾਸ਼ਨ ਦੇ ਲਾਭਪਾਤਰੀਆਂ ਦੀ ਰੀ-ਵੈਰੀਫਿਕੇਸ਼ਨ ਕਰਵਾਈ ਜਾਵੇਗੀ ਤੇ ਲੋੜਵੰਦ ਘਰਾਂ ਨੂੰ ਹੀ ਇਸ ਦਾ ਲਾਭ ਦਿੱਤਾ ਜਾਵੇਗਾ। ਇਸ ਸਬੰਧ ਵਿੱਚ ਆ ਰਹੀਆਂ ਕਈ ਸ਼ਿਕਾਇਤਾਂ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧ ਵਿੱਚ ਨਿਰਦੇਸ਼ ਜਾਰੀ ਕੀਤੇ ਹਨ ।

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰੀ-ਵੈਰੀਫਿਕੇਸ਼ਨ ਦਾ ਜਿੰਮਾ ਦਿੱਤਾ ਗਿਆ ਹੈ ਤੇ ਇਸ ਸਬੰਧ ਵਿੱਚ ਨਿਰਦੇਸ਼ ਵੀ ਜਾਰੀ ਹੋ ਚੁੱਕੇ ਹਨ।

ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਅਜੇਵੀਰ ਸਰਾਰੀ,ਡਾਇਰੈਕਟਰ ਫੂਡ ਸਪਲਾਈ ਵਿਭਾਗ ਨੇ ਦੱਸਿਆ ਹੈ ਕਿ ਇਸ ਸਬੰਧ ਵਿੱਚ ਬਹੁਤ ਸਾਰੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਅਸਲ ਵਿੱਚ ਲੋੜਵੰਦ ਵਿਅਕਤੀਆਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲ ਰਿਹਾ ਹੈ,ਸਗੋਂ ਅਮੀਰ ਤੇ ਵੱਡੇ ਘਰਾਂ ਵਾਲੇ ਇਹ ਰਾਸ਼ਨ ਲੈ ਜਾਂਦੇ ਹਨ।

ਇਸ ਲਈ ਮੁੱਖ ਮੰਤਰੀ ਪੰਜਾਬ ਨੇ ਇਹ ਹੁਕਮ ਜਾਰੀ ਕੀਤੇ ਹਨ ਕਿ ਸਸਤੇ ਰਾਸ਼ਨ ਦੇ ਲਾਭਪਾਤਰੀਆਂ ਦੀ ਰੀ-ਵੈਰੀਫਿਕੇਸ਼ਨ ਕਰਵਾਈ ਜਾਵੇਗੀ ਤੇ 30 ਨਵੰਬਰ ਤੱਕ ਸਾਰੀ ਪ੍ਰਕਿਰਿਆ ਪੂਰੀ ਹੋ ਜਾਣ ਦੀ ਉਮੀਦ ਹੈ ।

ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਪੰਜਾਬ ਦੇ ਕਰੀਬ 40 ਲੱਖ ਪਰਿਵਾਰ ਅਤੇ ਇੱਕ ਕਰੋੜ 56 ਲੱਖ ਲਾਭਪਾਤਰੀ ਸਸਤੇ ਰਾਸ਼ਨ ਦਾ ਲਾਭ ਲੈ ਰਹੇ ਹਨ। ਰੀ-ਵੈਰੀਫਿਕੇਸ਼ਨ ਤੋਂ ਬਾਅਦ ਗੈਰ-ਜ਼ਰੂਰਤਮੰਦਾਂ ਦੇ ਨਾਮ RCMS ਪੋਰਟਲ ਤੋਂ ਡਿਲੀਟ ਕਰ ਦਿੱਤੇ ਜਾਣਗੇ।

Leave a Comment