ਯੂਕੇ ਲਈ ਰਵਾਨਾ ਹੋਏ ਮੂਸੇਵਾਲਾ ਦੇ ਮਾਤਾ-ਪਿਤਾ, ਪ੍ਰਸ਼ੰਸਕਾਂ ਵੱਲੋਂ ਕੱਢੇ ਜਾ ਰਹੇ ਮਾਰਚ ‘ਚ ਹੋਣਗੇ ਸ਼ਾਮਲ Daily Post Live


ਯੂਕੇ ਲਈ ਰਵਾਨਾ ਹੋਏ ਮੂਸੇਵਾਲਾ ਦੇ ਮਾਤਾ-ਪਿਤਾ, ਪ੍ਰਸ਼ੰਸਕਾਂ ਵੱਲੋਂ ਕੱਢੇ ਜਾ ਰਹੇ ਮਾਰਚ ‘ਚ ਹੋਣਗੇ ਸ਼ਾਮਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੇ ਮਾਤਾ-ਪਿਤਾ ਯੂਕੇ ਲਈ ਰਵਾਨਾ ਹੋ ਗਏ ਹਨ। ਉਹ ਬੀਤੀ ਰਾਤ ਇੰਗਲੈਂਡ ਲਈ ਰਵਾਨਾ ਹੋਏ। ਇਸ ਦੌਰਾਨ ਉਹ ਮੂਸੇਵਾਲਾ ਦੇ ਪ੍ਰਸ਼ੰਸਕਾਂ ਵੱਲੋਂ ਇਨਸਾਫ ਲਈ ਇੰਗਲੈਂਡ ਦੀ ਸੰਸਦ ਦੇ ਸਾਹਮਣੇ ਵਿਰੋਧ ਮਾਰਚ ਵਿਚ ਹਿੱਸਾ ਲੈਣਗੇ।

ਦੱਸ ਦੇਈਏ ਕਿ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਨੂੰ ਦੇਖਦਿਆਂ ਇੰਗਲੈਂਡ ਵਿਚ ਵੀ 20 ਨਵੰਬਰ ਨੂੰ ਪ੍ਰੋਗਰਾਮ ਰੱਖਿਆ ਗਿਆ ਹੈ ਜਿਸ ਵਿਚ ਮੂਸੇਵਾਲਾ ਦੇ ਮਾਤਾ-ਪਿਤਾ ਸ਼ਾਮਲ ਹੋਣਗੇ। ਇਹ ਵੀ ਖਬਰ ਹੈ ਕਿ ਇਸ ਵਿਚ ਲੱਖਾਂ ਲੋਕ ਸ਼ਾਮਲ ਹੋਣਗੇ, ਜੋ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮੰਗ ਕਰਨਗੇ।


ਪੋਸਟ ਵਿਯੂਜ਼:
10

Leave a Comment