ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਮੁੱਲਾਂਪੁਰ ਰੋਡ ‘ਤੇ ਸਥਿਤ ਇਕ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ। ਇਸ ਖੂਨੀ ਝੜਪ ‘ਚ 4 ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀ ਨੌਜਵਾਨ ਲੁਧਿਆਣਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਨੌਜਵਾਨਾਂ ਦੀ ਲੜਾਈ ਦਾ ਕਾਰਨ ਇੰਸਟਾਗ੍ਰਾਮ ‘ਤੇ ਕੀਤੀ ਗਈ ਟਿੱਪਣੀ ਹੈ।
ਯੂਨੀਵਰਸਿਟੀ ਵੱਲੋਂ ਕਨਵੋਕੇਸ਼ਨ ਦੀ ਪੋਸਟ ਸੋਸ਼ਲ ਮੀਡੀਆ ‘ਤੇ ਪਾ ਦਿੱਤੀ ਗਈ ਸੀ। ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਨੇ ਉਸ ਪੋਸਟ ‘ਤੇ ਟਿੱਪਣੀ ਕੀਤੀ ਸੀ ਕਿ ਇਹ ਪੋਸਟ ਸਹੀ ਢੰਗ ਨਾਲ ਪੋਸਟ ਨਹੀਂ ਕੀਤੀ ਗਈ। ਇਸ ਦਾ ਯੂਨੀਵਰਸਿਟੀ ਵਿੱਚ ਪੜ੍ਹਦੇ ਮੌਜੂਦਾ ਵਿਦਿਆਰਥੀਆਂ ਵੱਲੋਂ ਵਿਰੋਧ ਕੀਤਾ ਗਿਆ। ਯੂਨੀਵਰਸਿਟੀ ਦੀ ਕਨਵੋਕੇਸ਼ਨ ਦੌਰਾਨ ਪੁਰਾਣੇ ਵਿਦਿਆਰਥੀ ਆਪਣੀਆਂ ਡਿਗਰੀਆਂ ਲੈਣ ਪਹੁੰਚੇ ਹੋਏ ਸਨ। ਯੂਨੀਵਰਸਿਟੀ ਵਿੱਚ ਉਨਾਂ ਦੀ ਜੂਨੀਅਰ ਵਿਦਿਆਰਥੀਆਂ ਨਾਲ ਬਹਿਸ ਹੋ ਗਈ। ਇਸ ਦੌਰਾਨ 5 ਪੁਰਾਣੇ ਵਿਦਿਆਰਥੀ ਯੂਨੀਵਰਸਿਟੀ ਦੇ ਬਾਹਰ ਇਕੱਠੇ ਹੋ ਗਏ ਅਤੇ ਜੂਨੀਅਰ ਵਿਦਿਆਰਥੀਆਂ ਨਾਲ ਝੜਪ ਹੋ ਗਈ। ਜੂਨੀਅਰ ਵਿਦਿਆਰਥੀਆਂ ਦੀ ਗਿਣਤੀ 30 ਤੋਂ 35 ਦੱਸੀ ਜਾਂਦੀ ਹੈ, ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਅਤੇ ਬੇਸਬਾਲ ਬੈਟ ਆਦਿ ਸਨ।
ਪੋਸਟ ਵਿਯੂਜ਼:
9