ਵੀਜ਼ਾ ਜਾਰੀ ਕਰਨ ਨਾਲ ਜੁੜੀਆਂ ਪ੍ਰਕਿਰਿਆਵਾਂ ਤੇਜ਼ੀ ਨਾਲ ਪੂਰੀਆਂ ਕੀਤੀਆਂ ਜਾ ਰਹੀਆਂ ਹਨ: ਅਮਰੀਕਾ Daily Post Live


ਵਾਸ਼ਿੰਗਟਨ, 20 ਨਵੰਬਰ (ਪੰਜਾਬ ਮੇਲ)- ਅਮਰੀਕੀ ਵਿਦੇਸ਼ ਵਿਭਾਗ ਨੇ ਭਾਰਤ ਵਰਗੇ ਦੇਸ਼ਾਂ ਤੋਂ ਪ੍ਰਾਪਤ ਵੀਜ਼ਾ ਅਰਜ਼ੀਆਂ ਦੇ ਨਿਪਟਾਰੇ ਵਿਚ ਦੇਰੀ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਉੱਤੇ ਕਿਹਾ ਕਿ ਵੀਜ਼ੇ ਨਾਲ ਜੁੜੀਆਂ ਪ੍ਰਕਿਰਿਆਵਾਂ ਜ਼ਿਆਦਾ ਤੇਜ਼ੀ ਨਾਲ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਉਮੀਦ ਹੈ ਕਿ ਵਿੱਤੀ ਸਾਲ 2023 ਵਿਚ ਇਹ ਅੰਕੜਾ ਮਹਾਮਾਰੀ ਤੋਂ ਪਹਿਲਾਂ ਦੀ ਸਥਿਤੀ ਵਿਚ ਪਹੁੰਚ ਸਕਦਾ ਹੈ। ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਉਹ ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅਮਰੀਕਾ ਦੀ ਕਾਨੂੰਨੀ ਯਾਤਰਾ ਨੂੰ ਸੁਵਿਧਾਜਨਕ ਬਣਾਉਣ ਵਚਨਬੱਧ ਹੈ। ਵਿਭਾਗ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਵਿਦੇਸ਼ ਵਿਭਾਗ ਦੁਨੀਆ ਭਰ ਵਿੱਚ ਵੀਜ਼ਾ ਇੰਟਰਵਿਊ ਦੇ ਉਡੀਕ ਸਮੇਂ ਨੂੰ ਸਫ਼ਲਤਾਪੂਰਵਕ ਘਟਾ ਰਿਹਾ ਹੈ। ਅਸੀਂ ਇਸ ਮਹੱਤਵਪੂਰਨ ਕੰਮ ਨੂੰ ਕਰਨ ਲਈ ਅਮਰੀਕੀ ਵਿਦੇਸ਼ ਸੇਵਾ ਕਰਮਚਾਰੀਆਂ ਦੀ ਭਰਤੀ ਨੂੰ ਦੁੱਗਣਾ ਕਰ ਦਿੱਤਾ ਹੈ, ਵੀਜ਼ਾ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਕੰਮ ਉਮੀਦ ਨਾਲੋਂ ਤੇਜ਼ੀ ਨਾਲ ਪੂਰਾ ਹੋ ਰਿਹਾ ਹੈ, ਅਤੇ ਅਸੀਂ ਵਿੱਤੀ ਸਾਲ 2023 ਵਿੱਚ ਅਸੀਂ ਕੋਰੋਨਾ ਮਾਹਾਮਾਰੀ ਤੋਂ ਪਹਿਲਾਂ ਦੇ ਪੱਧਰ ਤੱਕ ਪਹੁੰਚ ਸਕਦੇ ਹਾਂ।”

Leave a Comment