ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਇੱਕ ਨਵਾਂ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ ਤਾਂ ਜੋ ਉਹ ਘਰ ਬੈਠੇ ਹੀ ਸੂਬੇ ਦੇ ਵੱਖ-ਵੱਖ ਸੇਵਾਵਾਂ ਦਾ ਲਾਭ ਲੈ ਸਕਣ। ਇਸ ਗੱਲ ਦੀ ਜਾਣਕਾਰੀ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤੀ ਹੈ। ਇਹ ਨਵਾਂ ਵੈੱਬ ਪੋਰਟਲ ‘ਈ-ਸੇਨਾਨੀ’ ਰੱਖਿਆ ਕਰਮੀਆਂ ਦੀ ਸਹੂਲਤ ਲਈ ਚੰਡੀਗੜ੍ਹ ‘ਚ ਲਾਂਚ ਕੀਤਾ ਗਿਆ ਹੈ।
ਰੱਖਿਆ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਾਬਕਾ ਸੈਨਿਕਾਂ ਨੂੰ ਸੇਵਾਵਾਂ ਲੈਣ ਲਈ ਸਬੰਧਤ ਜ਼ਿਲ੍ਹਾ ਸੁਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਵਿੱਚ ਜਾਣਾ ਪੈਂਦਾ ਸੀ, ਪਰ ਹੁਣ ਉਹ ਆਪਣੇ ਘਰ ਬੈਠਿਆਂ ਜਾਂ ਵਿਦੇਸ਼ਾਂ ਤੋਂ ਵੀ ਲੋੜੀਂਦੇ ਦਸਤਾਵੇਜ਼ ਅਪਲੋਡ ਕਰਕੇ ਕੋਈ ਵੀ ਸੇਵਾ ਆਨਲਾਈਨ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਆਸ਼ਰਿਤ ਸੂਬਾ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੀਆਂ ਨੌਕਰੀਆਂ ਲਈ ਬਿਨੈ ਕਰ ਸਕਦੇ ਹਨ। ਇਸ ਵੈੱਬ ਪੋਰਟਲ ’ਤੇ ਇਕ ਵਿਸ਼ੇਸ਼ ‘ਈ-ਸੇਨਾਨੀ’ ਵਿੰਡੋ ਉਪਲਬਧ ਕਰਵਾਈ ਗਈ ਹੈ ਜਿੱਥੇ ਸਾਬਕਾ ਸੈਨਿਕ ਅਤੇ ਵਿਧਵਾਵਾਂ ਪਛਾਣ ਪੱਤਰ ਪ੍ਰਾਪਤ ਕਰਨ ਲਈ ਆਨਲਾਈਨ ਰਜਿਸਟਰ ਕਰ ਸਕਦੇ ਹਨ।
ਇਹ ਵੀ ਪੜ੍ਹੋ : ਡਾ. ਸ਼ਿਪਰਾ ਗੁਪਤਾ ਨੇ ਰੋਸ਼ਨ ਕੀਤਾ PGI ਦਾ ਨਾਂ, ਸ਼ਾਨਦਾਰ ਕੰਮ ਲਈ ਮਿਲਿਆ ਐਵਾਰਡ
ਮੰਤਰੀ ਸਰਾਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਦੇਸ਼ ਵਿੱਚ ਵੱਖ-ਵੱਖ ਫ਼ੌਜੀ ਆਪ੍ਰੇਸ਼ਨਾਂ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦ ਰੱਖਿਆ ਸੈਨਿਕਾਂ ਦੇ ਆਸ਼ਰਿਤਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਇਤਿਹਾਸਕ ਫ਼ੈਸਲਾ ਲਾਗੂ ਕੀਤਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਰਗਾਂ ਦੇ ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ, ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤ ਪਰਿਵਾਰਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਵਿੱਤੀ ਸਹਾਇਤਾ ਵੀ ਉਪਲਬਧ ਕਰਵਾਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸਾਬਕਾ ਫ਼ੌਜੀਆਂ ਲਈ ਮਾਨ ਸਰਕਾਰ ਨੇ ਸ਼ੁਰੂ ਕੀਤਾ ਆਨਲਾਈਨ ਪੋਰਟਲ, ਹੁਣ ਘਰ ਬੈਠੇ ਹੋਣਗੇ ਸਾਰੇ ਕੰਮ appeared first on Daily Post Punjabi.