
ਸਿਆਟਲ, 16 ਨਵੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਗੁਰਦੁਆਰਾ ਸਿੰਘ ਸਭਾ ਰੈਨਟਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਧਰਮ ਸਿੰਘ ਮੈਰੀਪੁਰ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਭਾਈ ਵਰਿਆਮ ਸਿੰਘ ਤੇ ਭਾਈ ਜਰਨੈਲ ਸਿੰਘ ਦੇ ਕੀਰਤਨੀ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਗੁਰੂ ਦੀ ਉਪਮਾ ਕੀਤੀ। ਭਾਈ ਦਵਿੰਦਰ ਸਿੰਘ ਨੇ ਕਥਾ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਧਰਮ ਸਿੰਘ ਖਿੰਡਾ ਮੇਰੀਪੁਰ ਨੂੰ ਗੁਰੂ ਘਰ ਵੱਲੋਂ ਸਿਰੋਪਾਓ ਦੇ ਕੇ ਨਿਵਾਜਿਆ ਗਿਆ। ਗੁਰੂ ਦਾ ਅਟੁੱਟ ਲੰਗਰ ਸੰਗਤ ਨੂੰ ਵਰਤਾਇਆ ਗਿਆ।
