ਹਰ ਸਾਲ ਹੋਣਗੀਆਂ ਖੇਡਾਂ ਵਤਨ ਪੰਜਾਬ ਦੀਆਂ:ਸੀਐੱਮ ਭਗਵੰਤ ਮਾਨ Daily Post Live


ਹਰ ਸਾਲ ਹੋਣਗੀਆਂ ਖੇਡਾਂ ਵਤਨ ਪੰਜਾਬ ਦੀਆਂ:ਸੀਐੱਮ ਭਗਵੰਤ ਮਾਨ

ਖੇਡਾਂ ਵਤਨ ਪੰਜਾਬ ਦੀਆਂ ਦੀ ਸਮਾਪਤੀ ਹੋ ਚੁੱਕੀ ਹੈ।ਦੱਸ ਦੇਈਏ ਕਿ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਖੇਡਾਂ ਸਮਾਪਤ ਹੋਈਆਂ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਕਰੀਬ 3 ਮਹੀਨਿਆਂ ਤੱਕ ਚੱਲਿਆ ਖੇਡ ਮੇਲਾ ਸਮਾਪਤ ਹੋਇਆ।ਇਸ ਦੌਰਾਨ ਸੀਐੱਮ ਮਾਨ ਨੇ ਖੇਡਾਂ ਦੇ ਖੇਤਰ ‘ਚ ਸੂਬੇ ਦੀ ਪੁਰਾਣੀ ਸ਼ਾਨ ਬਹਾਲ ਦਾ ਪ੍ਰਣ ਲਿਆ।

ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ ‘ਤੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਡਿਜ਼ੀਟਲ ਤੌਰ ‘ਤੇ ਭੇਜਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੋਨਾ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ 10 ਹਜ਼ਾਰ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ ਸੱਤ ਹਜ਼ਾਰ ਰੁਪਏ ਅਤੇ ਕਾਂਸੀ ਤਮਗਾ ਜੇਤੂ ਦੇ ਖਾਤੇ ਵਿੱਚ ਪੰਜ ਹਜ਼ਾਰ ਰੁਪਏ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕੋਨੇ-ਕੋਨੇ ਵਿਚ ਖੇਡ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ।


ਪੋਸਟ ਵਿਯੂਜ਼:
1

Leave a Comment