19 ਨੂੰ ਸੰਯੁਕਤ ਕਿਸਾਨ ਮੋਰਚਾ ਮਨਾਏਗਾ ਫ਼ਤਹਿ ਦਿਵਸ Daily Post Live


ਨਵੀਂ ਦਿੱਲੀ, 117 ਨਵੰਬਰ (ਪੰਜਾਬ ਮੇਲ)- ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ‘ਤੇ ਕੇਂਦਰ ਵੱਲੋਂ ਦਿੱਤੇ ਭਰੋਸੇ ਨੂੰ ਪੂਰਾ ਨਾ ਕਰਨ ਦਾ ਦੋਸ਼ ਲਾਉਂਦਿਆਂ ਸੰਯੁਕਤ ਕਿਸਾਨ ਮੋਰਚਾ ਨੇ 26 ਨਵੰਬਰ ਨੂੰ ਦੇਸ਼ ਭਰ ਦੇ ਰਾਜ ਭਵਨਾਂ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 19 ਨਵੰਬਰ ਨੂੰ ‘ਫ਼ਤਹਿ ਦਿਵਸ’ ਵਜੋਂ ਮਨਾਇਆ ਜਾਵੇਗਾ ਕਿਉਂਕਿ ਪਿਛਲੇ ਸਾਲ ਇਸ ਦਿਨ ਕੇਂਦਰ ਸਰਕਾਰ ਨੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਹੁਕਮ ਦਿੱਤੇ ਸਨ। 1 ਤੋਂ 11 ਦਸੰਬਰ ਤੱਕ ਸਾਰੀਆਂ ਸਿਆਸੀ ਪਾਰਟੀਆਂ ਲੋਕ ਸਭਾ, ਰਾਜ ਸਭਾ ਸੰਸਦ ਮੈਂਬਰਾਂ ਦੇ ਦਫ਼ਤਰਾਂ ਵੱਲ ਮਾਰਚ ਕਰਨਗੀਆਂ। ਮੋਰਚੇ ਦੇ ਨੇਤਾ ਦਰਸ਼ਨ ਪਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਅਗਲੇ ਪੜਾਅ ਬਾਰੇ ਫੈਸਲਾ ਲੈਣ ਲਈ 8 ਦਸੰਬਰ ਨੂੰ ਕਰਨਾਲ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਵੇਗੀ।

ਪਿਛਲਾ ਲੇਖਕੈਨੇਡਾ ਨੇ ਐਕਸਪ੍ਰੈਸ ਇੰਟਰੀ ਰਾਹੀਂ 16 ਨਵੇਂ ਕਿੱਤਿਆਂ ਦੇ ਕਾਮਿਆਂ ਲਈ ਰਾਹ ਖੋਲ੍ਹੇ

Leave a Comment