ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੇ ਅਹਿਮ ਮੁੱਦਿਆ ਉੱਤੇ ਚਰਚਾ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ ਇਹ ਸਕੀਮ ਸਾਲ 2004 ਵਿਚ ਲਾਗੂ ਕੀਤੀ ਗਈ ਸੀ। ਮੁਲਾਜ਼ਮ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਲਾਗੂ ਕਰਨ ਦੀ ਮੰਗ ਕਰ ਰਹੇ ਸਨ। ਇਸ ਦੀ ਬਹਾਲੀ ਨਾਲ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਫਾਇਦਾ ਪਹੁੰਚੇਗਾ।
ਦਸ ਦਈਏ ਕਿ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਵਾਅਦਾ ਖਿਲਾਫੀ ਕਾਰਨ ਪੱਕੇ ਮੋਰਚੇ ਲੱਗੇ ਹੋਏ ਹਨ। ਇਸ ਕੈਬਨਿਟ ਮੀਟਿੰਗ ਵਿੱਚ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰਨ ਉੱਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ।
ਬੇਦਾਅਵਾ: ਇਹ ਲੇਖ ਸਿਰਫ ਜਾਣਕਾਰੀ ਦੇ ਉਦੇਸ਼ਾਂ ਲਈ ਪ੍ਰਦਾਨ ਕੀਤਾ ਗਿਆ ਹੈ। ਜਾਣਕਾਰੀ ਗਲੋਬਲ ਪੰਜਾਬ ਟੀਵੀ ਦੇ ਵਿਚਾਰਾਂ, ਨੀਤੀ ਜਾਂ ਵਿਚਾਰਾਂ ਦੀ ਨੁਮਾਇੰਦਗੀ ਕਰਨ ਲਈ ਨਹੀਂ ਕੀਤੀ ਜਾਣੀ ਚਾਹੀਦੀ, ਨਾ ਹੀ ਇਸ ਦੇ ਕਿਸੇ ਵੀ ਸਟਾਫ, ਕਰਮਚਾਰੀ, ਜਾਂ ਸਹਿਯੋਗੀ।