CM ਮਾਨ ਦੀ ਮੰਗ- ‘ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ’ Daily Post Live

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਅੰਦੋਲਨ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ। ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਰਾਸ਼ਟਰੀ ਸ਼ਹੀਦ ਦਾ ਦਰਜਾ ਦਿੱਤਾ ਜਾਵੇ।

ਭਗਵੰਤ ਮਾਨ ਇਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹਾਦਤ ਦਿਵਸ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਚ ਆਯੋਜਿਤ ਰਾਜ ਪੱਧਰੀ ਸਮਾਰੋਹ ਵਿਚ ਸ਼ਾਮਲ ਹੋਣ ਆਏ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ ਤੇ ਹੋਰਨਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਐਵਾਰਡ ਦੀ ਸ਼ੋਭਾ ਹੋਰ ਵਧੇਗੀ।

ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਇਸ ਪੁਰਸਕਾਰ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਗੁਲਾਮੀ ਦੀਆਂ ਜੰਜੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਕੇਂਦਰ ਸਰਕਾਰ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਇਹ ਐਵਾਰਡ ਦੇਣ ਦੀ ਅਪੀਲ ਕੀਤੀ। ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਵੱਲੋਂ ਦੇਖੇ ਗਏ ਸੁਪਨਿਆਂ ਅਨੁਸਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਿਵਲ ਏਅਰ ਟਰਮੀਨਲ ਸੂਬੇ ਖਾਸ ਕਰਕੇ ਲੁਧਿਆਣਾ ਜ਼ਿਲ੍ਹੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇਗਾ। ਮੁੱਖ ਮੰਤਰੀ ਨੇ ਪਿੰਡ ਸਰਾਭਾ ਵਿੱਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਮਾਨ ਦੀ ਮੰਗ- ‘ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ’ appeared first on Daily Post Punjabi.

Leave a Comment